Spread Awareness and Education through News Reviews and Views
...The Worldwide Media...
Academics and Education
Economics and Political Affairs
Spread Awareness and Education through News Reviews and Views
...The Worldwide Media...
Sports and Health
Science and Entertainment
ਜਿਹੜੀਆਂ ਕੌਮਾਂ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ ਉਹ ਚੜ੍ਹਦੀ ਕਲਾ ਵਿੱਚ ਰਹਿੰਦੀਆਂ ਹਨ - ਰਾਜਾ ਮੁਹਾਲੀ
POSTED BY : NewsManMedia_Admin
POSTED ON : 09 Oct 2014
ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਲਾਂਡਰਾਂ ਵਿਖੇ ਕੁਸ਼ਤੀ ਦੰਗਲ ਸ਼ਾਨੋ ਸ਼ੋਕਤ ਨਾਲ ਸਪੰਨ

ਹਰ ਸਾਲ ਦੀ ਤਰ੍ਹਾਂ ਮਹਾਂਪੁਰਸ਼ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਵਿਖੇ ਇਸ ਸਾਲ ਵੀ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰੇ ਦੇ ਮੁੱਖ ਪ੍ਰਬੰਧਕ ਭੁਪਿੰਦਰ ਸਿੰਘ ਲਾਂਡਰਾਂ ਦੀ ਦੇਖ-ਰੇਖ ਵਿੱਚ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ਵਿੱਚ ਸੈਂਕੜੇ ਪਹਿਲਵਾਨਾਂ ਨੇ ਕੁਸ਼ਤੀ ਕਰਕੇ ਆਪਣੇ ਸਰੀਰਕ ਜੋਹਰ ਦਿਖਾਏ। ਇਸ ਤੋਂ ਪਹਿਲਾਂ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸੰਤ ਬਾਬਾ ਅਵਤਾਰ ਸਿੰਘ ਰਾਏਪੁਰ ਕਲਾਂ, ਸੰਤ ਬਾਬਾ ਅਮਰੀਕ ਸਿੰਘ ਬੋਹੜਪੁਰ, ਸੰਤ ਬਾਬਾ ਕੁਲਦੀਪ ਸਿੰਘ ਸੋਹਾਣਾ ਵੱਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ ਗਿਆ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਰਾਜਾ ਮੁਹਾਲੀ ਨੇ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਪੀਰਾਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ। ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ ਉਹ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰਹਿੰਦੀਆਂ ਹਨ। ਉਨ੍ਹਾਂ ਪ੍ਰਬੰਧਕਾਂ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੱਥੇ ਪ੍ਰਬੰਧਕਾਂ ਨੇ ਸ਼ਹੀਦਾਂ ਨੂੰ ਯਾਦ ਕੀਤਾ ਹੈ ਉੱਥੇ ਕੁਸ਼ਤੀ ਦੰਗ ਕਰਾ ਕੇ ਆਪਣੇ ਵਿਰਸੇ ਨੂੰ ਕਾਇਮ ਰੱਖਣ ਦੀ ਕੋਸ਼ਿਸ਼ ਕੀਤੀ ਹੈ ਜਿਸ ਨਾਲ ਨੌਜਵਾਨ ਪੀੜ੍ਹੀ ਆਪਣੇ ਪਿਛੋਕੜ ਨਾਲ ਜੁੜੇਗੀ। ਝੰਡੀ ਦੀ ਕੁਸ਼ਤੀ ਲੱਖੀ ਖੁਨੀ ਮਾਜਰਾ ਅਤੇ ਹੈਪੀ ਗੋਪਾਲਪੁਰੀਆ ਵਿੱਚ ਬਰਾਬਰ ਰਹੀ। ਇਸ ਮੌਕੇ ਹੋਰਨਾਂ ਤੋਂ ਜਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਅਮਨਜੋਤ ਕੌਰ, ਰਾਮ ਸਿੰਘ ਮਿਰਜ਼ਾਪੁਰ, ਮੀਂਹਾ ਸਿੰਘ ਸਿਆਊ, ਕੁਲਵਿੰਦਰ ਸਿੰਘ ਕਲੋਲੀ, ਸਤਨਾਮ ਸਿੰਘ ਲਾਂਡਰਾਂ, ਗੁਰਜੰਟ ਸਿੰਘ ਲਾਂਡਰਾਂ, ਜਸਪਾਲ ਸਿੰਘ ਖਾਲਸਾ, ਅਮਰਜੀਤ ਸਿੰਘ ਲਾਂਡਰਾਂ, ਮਲਕੀਤ ਸਿੰਘ, ਕੁਲਜੀਤ ਸਿੰਘ, ਮਨਸਾ ਸਿੰਘ ਗੱਬੇ ਮਾਜਰਾ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਹੋਰ ਇਲਾਕੇ ਦੇ ਪੱਤਵੰਤੇ ਹਾਜ਼ਰ ਸਨ।

No votes yet

Post new Comment

  • Web page addresses and e-mail addresses turn into links automatically.
  • Allowed HTML tags: <a> <em> <strong> <cite> <code> <ul> <ol> <li> <dl> <dt> <dd>
  • Lines and paragraphs break automatically.

More information about formatting options

NewsmanMedia © 2011 | Reach us at newsmanmedia@gmail.com