Spread Awareness and Education through News Reviews and Views
...The Worldwide Media...
Academics and Education
Economics and Political Affairs
Spread Awareness and Education through News Reviews and Views
...The Worldwide Media...
Sports and Health
Science and Entertainment
ਪੰਜਾਬ ਸਰਕਾਰ ਪੁਰਾਤਨ ਅਤੇ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਤੇ 25 ਕਰੋੜ ਰੁਪਏ ਖਰਚ ਕਰੇਗੀ:ਠੰਡਲ
POSTED BY : NewsManMedia_Admin
POSTED ON : 16 Oct 2014
ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੁੜਨ ਦੀ ਅਪੀਲ

ਐਸ.ਏ.ਐਸ.ਨਗਰ: 16 ਅਕਤੂਬਰ
(ਕੰਵਰਬੀਰ ਸਿੰਘ)
ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸੋਹਨ ਸਿੰਘ ਠੰਡਲ ਨੇ ਕਿਹਾ ਹੈ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਰਹਿੰਦੀ ਦੂਨੀਆਂ ਤੱਕ ਯਾਦ ਰੱਖਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਠੰਡਲ ਨੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਵਿਖੇ ਪੰਜਾਬ ਸਰਕਾਰ ਦੇ ਪੰਜਾਬ ਟੂਰਿਜ਼ਮ ਐਂਡ ਹੈਰੀਟੇਜ਼ ਪ੍ਰਮੋਸ਼ਨ ਬੋਰਡ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 344ਵੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਠੰਡਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਵੱਲੋਂ ਚੱਪੜਚਿੜੀ ਵਿਖੇ 50 ਕਰੋੜ ਰੁਪਏ ਦੀ ਲਾਗਤ ਨਾਲ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਸਥਾਪਿਤ ਕੀਤੀ ਹੈ ਅਤੇ ਇਸ ਨੂੰ ਦੇਖਣ ਲਈ ਰੋਜ਼ਾਨਾ ਦੇਸ਼ ਵਿਦੇਸ਼ ਤੋਂ ਸੰਗਤਾਂ ਆਉਂਦੀਆਂ ਹਨ ਅਤੇ ਸਿੱਖ ਇਤਿਹਾਸ ਤੋਂ ਜਾਣੂੰ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਦਗਾਰਾਂ ਸਾਡੀ ਨਵੀਂ ਪੀੜੀ ਲਈ ਵੀ ਪ੍ਰੇਰਨਾ ਸਰੋਤ ਹਨ।
ਪੱਤਕਾਰਾਂ ਵੱਲੋਂ ਪੰਜਾਬ ਵਿੱਚ ਪੁਰਾਤਨ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਸਬੰਧੀ ਪੁੱਛੇ ਸਵਾਲ ਦੇ ਜਵਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੀਆਂ ਪੁਰਾਤਨ ਅਤੇ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਤੇ 25 ਕਰੋੜ ਰੁਪਏ ਖਰਚ ਕਰੇਗੀ।ਉਨ੍ਹਾਂ ਯਕੀਨ ਦਵਾਇਆ ਕਿ ਬੁੜੈਲ ਲਾਗੇ ਪੁਰਾਤਨ ਇਮਾਰਤ ਦੀ ਸਾਂਭ ਸੰਭਾਲ ਲਈ ਵੀ ਉਪਰਾਲੇ ਕੀਤੇ ਜਾਣਗੇ।
ਠੰਡਲ ਨੇ ਕਿਹਾ ਕਿ ਕਰਤਾਰਪੁਰ ਵਿਖੇ 200 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਜੰਗ-ਏ-ਆਜ਼ਾਦੀ ਯਾਦਗਾਰ ਦਾ ਨੀਂਹ ਪੱਥਰ ਮੁੱਖ ਮੰਤਰੀ ਪੰਜਾਬ ਸਰਕਾਰ ਪਰਕਾਸ ਸਿੰਘ ਬਹਾਦਰ 19 ਅਕਤੂਬਰ ਨੂੰ ਰੱਖਣਗੇ। ਉਨ੍ਹਾਂ ਦੱਸਿਆ ਕਿ ਜੰਗ-ਏ-ਆਜ਼ਾਦੀ ਯਾਦਗਾਰ ਵਿੱਚ ਆਜ਼ਾਦੀ ਦੇ ਸੰਘਰਸ ਵਿੱਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਝਲਕ, ਆਜ਼ਾਦੀ ਦੇ ਸਮੁੱਚੇ ਸੰਗਰਾਮ ਦੀਆਂ ਝਲਕ ਪੇਸ਼ ਕਰਦਿਆਂ ਗੈਲਰੀਆਂ, ਓਪਨ ਏਅਰ ਥੀਏਟਰ ਅਤੇ ਆਡੀਟੋਰੀਅਮ, ਲਾਇਬਰੇਰੀ ਆਦਿ ਦੀ ਵਿਵਸਥਾ ਹੋਵੇਗੀ।
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਸੈਰ ਸਪਾਟੇ ਨੂੰ ਉਤਸਾਹਿਤ ਕਰਨ ਲਈ 1 ਹਜ਼ਾਰ ਕਰੋੜ ਰੁਪਏ ਦਾ ਵੱਖ-ਵੱਖ ਪ੍ਰੋਜੈਕਟ ਸੁਰੂ ਕੀਤੇ ਗਏ ਹਨ ਅਤੇ ਰਾਜ ਵਿੱਚ ਸੈਰ ਸਪਾਟੇ ਨੂੰ ਬੜਾਵਾ ਦੇ ਕੇ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ।
ਉਨ੍ਹਾਂ ਇਸ ਮੌਕੇ ਸਮਾਗਮ ਵਿੱਚ ਸ਼ਾਮਲ ਜੁੜੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਗੁਰੂਆਂ ਵੱਲੋਂ ਦਿੱਤੇ ਸੰਦੇਸ਼ਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ। ਠੰਡਲ ਨੇ ਇਸ ਮੌਕੇ ਕਿਹਾ ਕਿ ਸਿੱਖ ਕੌਂਮ ਦਾ ਇਤਿਹਾਸ ਬਹੁਤ ਹੀ ਮਾਣ ਮੱਤਾ ਹੈ ਅਤੇ ਸਾਡੇ ਮਹਾਨ ਗੁਰੂਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਵੀ ਵਿਲੱਖਣ ਹਨ ਅਤੇ ਸਾਨੂੰ ਸਾਡੇ ਗੁਰੂਆਂ ਨੇ ਹਮੇਸਾਂ ਜਬਰ ਅਤੇ ਜੁਲਮ ਦਾ ਟਾਕਰਾਂ ਕਰਨ ਦਾ ਸੰਦੇਸ਼ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਤੇ ਅਧਾਰਿਤ ਅਤੇ ਉਨ੍ਹਾਂ ਵੱਲੋਂ ਮੁਗਲਾਂ ਖਿਲਾਫ ਲੜੀਆਂ ਲੜਾਈਆਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ। ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ ਹੈਰੀਟੇਜ ਐਂਡ ਟੂਰੀਜਮ ਪ੍ਰਮੋਸ਼ਨ ਬੋਰਡ ਵੱਲੋਂ ਸਕੂਲੀ ਬੱਚਿਆਂ ਦੇ ਪੇਟਿੰਗ , ਕੁਇਜ ਮੁਕਾਬਲਿਆਂ ਦੇ ਨਾਲ-ਨਾਲ ਰਿਵਾਇਤੀ ਖੇਡਾਂ ਵੀ ਕਰਵਾਈਆਂ ਗਈਆਂ। ਇਸ ਮੌਕੇ ਗਤਕਾ ਪਾਰਟੀਆਂ ਨੇ ਆਪਣੇ ਜੌਹਰ ਵੀ ਦਿਖਾਏ।
ਇਸ ਮੌਕੇ ਸਕੱਤਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਨਵਜੋਤ ਪਾਲ ਸਿੰਘ ਰੰਧਾਵਾ, ਐਸ.ਡੀ.ਐਮ ਲਖਮੀਰ ਸਿੰਘ, ਮੈਨੇਜਰ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ, ਤੇਜਿੰਦਰ ਸਿੰਘ, ਜਥੇਦਾਰ ਅਮਰੀਕ ਸਿੰਘ ਮੋਹਾਲੀ ਜਥੇਬੰਦਕ ਸਕੱਤਰ ਸ੍ਰੋਮਣੀ ਅਕਾਲੀ ਦਲ, ਸਾਬਕਾ ਸਰਪੰਚ ਚੱਪੜਚਿੜੀ ਜੋਰਾ ਸਿੰਘ ਭੁੱਲਰ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

No votes yet

Post new Comment

  • Web page addresses and e-mail addresses turn into links automatically.
  • Allowed HTML tags: <a> <em> <strong> <cite> <code> <ul> <ol> <li> <dl> <dt> <dd>
  • Lines and paragraphs break automatically.

More information about formatting options

NewsmanMedia © 2011 | Reach us at newsmanmedia@gmail.com