Spread Awareness and Education through News Reviews and Views
...The Worldwide Media...
Academics and Education
Economics and Political Affairs
Spread Awareness and Education through News Reviews and Views
...The Worldwide Media...
Sports and Health
Science and Entertainment
ਮੀਰਥਲ ਸਕੂਲ ਵਿੱਚ ਮਾਸ ਕੌਂਸਲਿੰਗ ਪ੍ਰੋਗਰਾਮ
POSTED BY : NewsManMedia_Admin
POSTED ON : 06 Nov 2014

ਪਠਾਨਕੋਟ, ਨਵੰਬਰ 6
ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਦੇ ਮੌਕਿਆਂ ਅਤੇ ਕਿੱਤਾਮੁਖੀ ਕੋਰਸਾਂ ਦੀ ਜਾਣਕਾਰੀ ਦੇਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ ਵਿੱਚ ਜ਼ਿਲ੍ਹਾ ਗਾਈਡੈਂਸ ਐਂਡ ਕੌਂਸਲਿੰਗ ਕੋ-ਆਰਡੀਨੇਟਰ ਵਿਨੈ ਮੋਹਨ ਦੀ ਅਗਵਾਈ ਵਿੱਚ ਤੀਸਰਾ ਜ਼ਿਲ੍ਹਾ ਪੱਧਰੀ ਮਾਸ-ਕੌਂਸਲਿੰਗ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਰੁਜ਼ਗਾਰ ਤੇ ਸਿਖਲਾਈ ਅਧਿਕਾਰੀ ਪਰਸ਼ੋਤਮ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂਕਿ ਸੈਨਿਕ ਭਲਾਈ ਵਿਭਾਗ ਪੰਜਾਬ ਤੋਂ ਪੰਮੀ ਸਿੰਘ, ਐਸ.ਸੀ. ਕਾਰਪੋਰੇਸ਼ਨ ਤੋਂ ਸਰੋਜ ਅਤੇ ਡੇਅਰੀ ਭਲਾਈ ਵਿਭਾਗ ਤੋਂ ਕੁਲਵਿੰਦਰ ਸਿੰਘ ਸ਼ਾਮਲ ਹੋਏ। ਇਨ੍ਹਾਂ ਅਧਿਕਾਰੀਆਂ ਨੇ ਬੱਚਿਆਂ ਨੂੰ ਆਪੋ-ਆਪਣੇ ਵਿਭਾਗਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਦਿਲਚਸਪੀ ਅਨੁਸਾਰ ਕਿੱਤਾ ਕੋਰਸ ਚੁਣਨ ਲਈ ਪ੍ਰੇਰਿਆ। ਜ਼ਿਲ੍ਹਾ ਗਾਈਡੈਂਸ ਐਂਡ ਕੌਂਸਲਿੰਗ ਕੋਆਰਡੀਨੇਟਰ ਸ੍ਰੀ ਵਿਨੈ ਮੋਹਨ ਸ਼ਰਮਾ ਨੇ ਕਿਹਾ ਕਿ ਪ੍ਰਮੁੱਖ ਸਕੱਤਰ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੱਚਿਆਂ ਨੂੰ ਬਿਹਤਰ ਭਵਿੱਖ ਲਈ ਅਤੇ ਚੰਗੇ ਕੋਰਸਾਂ ਦੀ ਚੋਣ ਕਰਨ ਲਈ ਮਾਸ-ਕੌਂਸਲਿੰਗ ਪ੍ਰੋਗਰਾਮਾਂ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ ਕਿਉਂਕਿ ਵਿਦਿਆਰਥੀਆਂ ਲਈ ਇਹੀ ਸਮਾਂ ਦਸ਼ਾ ਤੇ ਦਿਸ਼ਾ ਨਿਰਧਾਰਤ ਕਰਨ ਲਈ ਹੁੰਦਾ ਹੈ। ਜ਼ਿਲ੍ਹਾ ਰੁਜ਼ਗਾਰ ਅਫਸਰ ਪ੍ਰਸ਼ੋਤਮ ਸਿੰਘ ਨੇ ਕਿਹਾ ਕਿ ਰੁਜ਼ਗਾਰ ਦਫਤਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਵੱਖ-ਵੱਖ ਮੌਕਿਆਂ ਬਾਰੇ ਜਾਣਕਾਰੀ ਦੇਣ ਲਈ ਕਈ ਤਰ੍ਹਾਂ ਦੇ ਤਰੀਕੇ ਵਰਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੀ ਸਿਰਜਣਾ ਕਰਨ ਲਈ ਲਗਾਤਾਰ ਰੁਜ਼ਗਾਰ ਦਫਤਰ ਨਾਲ ਰਾਬਤਾ ਕਾਇਮ ਕਰਨ ਲਈ ਪ੍ਰੇਰਿਆ।
ਸਕੂਲ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਬੱਚਿਆਂ ਨੂੰ ਮਹੱਤਵਪੂਰਨ ਜਾਣਕਾਰੀ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।

No votes yet

Post new Comment

  • Web page addresses and e-mail addresses turn into links automatically.
  • Allowed HTML tags: <a> <em> <strong> <cite> <code> <ul> <ol> <li> <dl> <dt> <dd>
  • Lines and paragraphs break automatically.

More information about formatting options

NewsmanMedia © 2011 | Reach us at newsmanmedia@gmail.com