Spread Awareness and Education through News Reviews and Views
...The Worldwide Media...
Academics and Education
Economics and Political Affairs
Spread Awareness and Education through News Reviews and Views
...The Worldwide Media...
Sports and Health
Science and Entertainment
ਰਾਜ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਸਿੱਖਿਆ ਸੁਧਾਰਾਂ 'ਤੇ ਚਰਚਾ
POSTED BY : NewsManMedia_Admin
POSTED ON : 20 Nov 2014
ਅਧਿਆਪਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਸਿਖਲਾਈ ਦਿੱਤੀ ਜਾਵੇਗੀ: ਚੀਮਾ

ਚੰਡੀਗੜ 20 ਨਵੰਬਰ:
ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁਕਾਬਲੇਬਾਜ਼ੀ ਦੇ ਯੁੱਗ ਵਿੱਚ ਅਧਿਆਪਕਾਂ ਦੇ ਨਾਲ ਸਿੱਖਿਆ ਅਧਿਕਾਰੀਆਂ ਨੂੰ ਵੀ ਸਮੇਂ ਦਾ ਹਾਣੀ ਬਣਾਉਣ ਲਈ ਵਿਸ਼ੇਸ਼ ਟਰੇਨਿੰਗ ਮੁਹੱਈਆ ਕਰਵਾਈ ਜਾਵੇਗਾ। ਸਿੱਖਿਆ ਮੰਤਰੀ ਨੇ ਇਹ ਗੱਲ ਵਿਭਾਗ ਦੀ ਰਾਜ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ।ਅੱਜ ਇਥੇ ਪੰਜਾਬ ਭਵਨ ਵਿਖੇ ਹੋਈ ਰਾਜ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਸਿੱਖਿਆ ਸੁਧਾਰਾਂ ਅਤੇ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਬਾਰੇ ਚਰਚਾਵਾਂ ਹੋਈਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸਮੂਹ ਸਕੂਲਾਂ ਵਿੱਚ ਪੜ੍ਹਾਉਂਦੇ 1,019,83 ਅਧਿਆਪਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਵਿਭਾਗ ਨੂੰ ਅਤਿ-ਆਧੁਨਿਕ ਸਹੂਲਤਾਂ ਵਾਲਾਂ ਸਿਖਲਾਈ ਸੰਸਥਾਨ ਬਣਾਉਣ ਲਈ ਖਾਕਾ ਉਲੀਕਣ ਨੂੰ ਕਿਹਾ।ਉਨ੍ਹਾਂ ਕਿਹਾ ਕਿ ਵਿਭਾਗ ਆਪਣੇ ਅਕਾਦਮਿਕ ਕੰਮਾਂ ਵੱਲ ਧਿਆਨ ਦਿੰਦਾ ਹੋਇਆ ਸਿੱਖਿਆ ਢਾਂਚੇ ਵਿੱਚ ਹੁੰਦੀਆਂ ਤਬਦੀਲੀਆਂ ਅਨੁਸਾਰ ਸਿੱਖਿਆ ਪ੍ਰਣਾਲੀ ਅਪਣਾ ਕੇ ਅਧਿਆਪਕਾਂ ਲਈ ਟਰੇਨਿੰਗ ਦਾ ਪ੍ਰਬੰਧ ਕਰੇ। ਉਨਾਂ ਕਿਹਾ ਕਿ ਸਿੱਖਿਆ ਅਧਿਕਾਰੀਆਂ ਖਾਸ ਕਰ ਕੇ ਡੀ.ਈ.ਓਜ਼ ਨੂੰ ਟਰੇਨਿੰਗ ਪ੍ਰੋਗਰਾਮ ਦਾ ਹਿੱਸਾ ਜ਼ਰੂਰ ਬਣਾਇਆ ਜਾਵੇ ਤਾਂ ਜੋ ਉਹ ਹੇਠਲੇ ਪੱਧਰ 'ਤੇ ਨੀਤੀਆਂ ਨੂੰ ਲਾਗੂ ਕਰ ਸਕਣ।
ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਕੈਨੇਡਾ ਤੋਂ ਚਾਰ ਹਫਤਿਆਂ ਦੀ ਟਰੇਨਿੰਗ ਲੈ ਕੇ ਅਧਿਆਪਕਾਂ ਨੂੰ ਮਾਸਟਰ ਟਰੇਨਰ ਬਣਾ ਕੇ ਸਿਖਲਾਈ ਸੰਸਥਾਵਾਂ ਵਿੱਚ ਤਾਇਨਾਤ ਕੀਤੇ ਜਾਣ ਤਾਂ ਜੋ ਉਨਾਂ ਵੱਲੋਂ ਹਾਸਲ ਕੀਤੀ ਸਿਖਲਾਈ ਦਾ ਹੋਰ ਅਧਿਆਪਕ ਵੀ ਫਾਇਦਾ ਲੈ ਸਕਣ।ਮੀਟਿੰਗ ਵਿੱਚ ਕਮੇਟੀ ਦੇ ਗੈਰ ਸਰਕਾਰੀ ਮੈਂਬਰਾਂ ਜੋਗਿੰਦਰ ਸਿੰਘ ਜਿੰਦੂ, ਸ੍ਰੀਮਤੀ ਸੁਖਜੀਤ ਕੌਰ ਸ਼ਾਹੀ ਤੇ ਚਤਿੰਨ ਸਿੰਘ ਸਮਾਓ (ਤਿੰਨੇ ਵਿਧਾਇਕ) ਨੇ ਸਿੱਖਿਆ ਮੰਤਰੀ ਨੂੰ ਸੁਝਾਅ ਦਿੱਤੇ ਕਿ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਡਾ. ਚੀਮਾ ਨੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਵੀਂ ਭਰਤੀ ਹੋਣ ਵਾਲੇ ਅਧਿਆਪਕਾਂ ਦੀ ਨਿਯੁਕਤੀ ਅਤੇ ਤਬਦਾਲਿਆਂ ਸਮੇਂ ਇਹ ਧਿਆਨ ਵਿੱਚ ਰੱਖਿਆ ਜਾਵੇ ਕਿ ਹਰ ਸਕੂਲ ਵਿੱਚ ਘੱਟੋ-ਘੱਟ ਪ੍ਰਾਪਤ ਗਿਣਤੀ ਵਿੱਚ ਅਧਿਆਪਕ ਜ਼ਰੂਰ ਹੋਣ। ਉਨ੍ਹਾਂ ਸਕੂਲਾਂ ਵਿੱਚ ਅਧਿਆਪਕਾਂ ਦਾ ਪੂਰਾ ਰਾਜ ਪੱਧਰੀ ਡਾਟਾ ਬਣਾਉਣ ਲਈ ਵੀ ਕਿਹਾ। ਸਿੱਖਿਆ ਮੰਤਰੀ ਨੇ ਮੈਂਬਰਾਂ ਨੂੰ ਇਹ ਯਕੀਨੀ ਦਿਵਾਇਆ ਕਿ ਕਿਸੇ ਵੀ ਸਕੂਲ ਨੂੰ ਅਧਿਆਪਕਾਂ ਜਾਂ ਬੁਨਿਆਦੀ ਢਾਂਚੇ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਮੀਟਿੰਗ ਦੌਰਾਨ ਮੈਂਬਰਾਂ ਨੇ ਸਿੱਖਿਆ ਮੰਤਰੀ ਦਾ ਇਸ ਗੱਲੋਂ ਧੰਨਵਾਦ ਵੀ ਕੀਤਾ ਕਿ ਵਿਭਾਗ ਦੀ ਨਿਰੰਤਰ ਚੈਕਿੰਗ ਮੁਹਿੰਮ ਨਾਲ ਅਧਿਆਪਕਾਂ ਦੀ ਹਾਜ਼ਰੀ ਵਿੱਚ ਵਾਧਾ ਹੋਇਆ ਹੈ। ਸਿੱਖਿਆ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਚੈਕਿੰਗ ਮੁਹਿੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੇ ਦੱਸਿਆ ਕਿ ਪਹਿਲੀ ਵਾਰ ਗੈਰ ਹਾਜ਼ਰ ਰਹੇ ਅਧਿਆਪਕ ਦੀ ਜਵਾਬ ਤਲਬੀ, ਦੂਜੀ ਵਾਰ ਕਾਰਨ ਦੱਸੋ ਨੋਟਿਸ ਅਤੇ ਤੀਜੀ ਵਾਰ ਚਾਰਜਸ਼ੀਟ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਅਧਿਆਪਕ ਖਿਲਾਫ ਅਨੁਸ਼ਾਸਣੀ ਕਾਰਵਾਈ ਕੀਤੀ ਜਾ ਰਹੀ ਹੈ।ਮੀਟਿੰਗ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਸੀ.ਰਾਊਲ, ਡਾਇਰੈਕਟਰ ਜਨਰਲ ਜੀ.ਕੇ.ਸਿੰਘ., ਵਿਸ਼ੇਸ਼ ਸਕੱਤਰ ਗੁਰਦੀਪ ਸਿੰਘ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਕਮਲ ਗਰਗ, ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਸ੍ਰੀਮਤੀ ਦਰਸ਼ਨ ਕੌਰ ਤੇ ਐਸ.ਸੀ.ਈ.ਆਰ.ਟੀ. ਦੀ ਡਾਇਰੈਕਟਰ ਸ੍ਰੀਮਤੀ ਪੰਕਜ ਸ਼ਰਮਾ ਵੀ ਹਾਜ਼ਰ ਸਨ।

No votes yet

Post new Comment

  • Web page addresses and e-mail addresses turn into links automatically.
  • Allowed HTML tags: <a> <em> <strong> <cite> <code> <ul> <ol> <li> <dl> <dt> <dd>
  • Lines and paragraphs break automatically.

More information about formatting options

NewsmanMedia © 2011 | Reach us at newsmanmedia@gmail.com