Spread Awareness and Education through News Reviews and Views
...The Worldwide Media...
Academics and Education
Economics and Political Affairs
Spread Awareness and Education through News Reviews and Views
...The Worldwide Media...
Sports and Health
Science and Entertainment
ਚੀਮਾ ਵੱਲੋਂ ਬਾਲ ਮੈਗਜ਼ੀਨ 'ਪ੍ਰਵੇਸ਼ ਬਾਲ ਪੁਸਤਕਾ' ਰਿਲੀਜ਼
POSTED BY : NewsManMedia_Admin
POSTED ON : 10 Jan 2015

ਐਸ.ਏ.ਐਸ.ਨਗਰ 10 ਜਨਵਰੀ:
ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੁਆਰਾ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਫਤਚਰ ਦੁਆਰਾ ਆਯੋਜਿਤ ਕੀਤੇ ਇਕ ਸਮਾਰੋਹ ਦੌਰਾਨ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀਆਂ ਰਚਨਾਵਾਂ ਨਾਲ ਸ਼ਿੰਗਾਰੀ ਮੈਗਜ਼ੀਨ 'ਪ੍ਰਵੇਸ਼ ਬਾਲ ਪੁਸਤਕਾ' ਜਾਰੀ ਕੀਤੀ ਗਈ। ਇਸ ਮੌਕੇ ਬੋਲਦਿਆਂ ਡਾ.ਚੀਮਾ ਨੇ ਕਿਹਾ ਕਿ ਵਿੱਦਿਅਕ ਖੇਤਰ ਵਿਚ ਅਜਿਹੇ ਉਸਾਰੂ ਪ੍ਰੋਗਰਾਮ ਬਹੁਤ ਮਹੱਤਤਾ ਰੱਖਦੇ ਹਨ ਕਿਉਂਕਿ ਅੱਜ ਜਿਸ ਮੁਕਾਬਲੇ ਦੇ ਯੁਗ ਵਿਚ ਅਸੀਂ ਰਹਿ ਰਹੇ ਹਾਂ ਉਸ ਵਿਚ ਅਜਿਹੀਆਂ ਸਿਰਜਣਾਤਮਕ ਕਿਰਿਆਵਾਂ ਹੋਰ ਵੀ ਮਹੱਤਵਪੂਰਨ ਬਣ ਜਾਂਦੀਆਂ ਹਨ। ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਸੱਭਿਆਚਾਰਕ ਗਤੀਵਿਧੀਆਂ, ਖੇਡਾਂ ਅਤੇ ਨੈਤਿਕ ਕਦਰਾਂ ਕੀਮਤਾਂ 'ਤੇ ਜ਼ੋਰ ਦਿੱਤਾ ਜਾਣਾ ਬਹੁਤ ਜ਼ਰੂਰੀ ਹੈ।ਇਸ ਮੌਕੇ ਪ੍ਰਾਮਿਰੀ ਸਕੂਲਾਂ ਦੇ ਬੱਚਿਆਂ ਦੁਆਰਾ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮ ਦੀ ਵੀ ਸਿੱਖਿਆ ਮੰਤਰੀ ਵੱਲੋਂ ਭਰਪੂਰ ਸਲਾਹੁਤਾ ਕੀਤੀ ਗਈ। ਉਨ੍ਹਾਂ ਬੋਲਦਿਆਂ ਕਿਹਾ ਕਿ ਪ੍ਰਵੇਸ਼ ਪ੍ਰਾਜੈਕਟ ਤਹਿਤ ਸਕੂਲਾਂ ਵਿਚ ਜੋ ਕੰਮ ਕੀਤਾ ਜਾ ਰਿਹਾ ਹੈ ਉਸ ਲਈ ਪ੍ਰਵੇਸ਼ ਪ੍ਰਾਜੈਕਟ ਦੀ ਸਮੁੱਚੀ ਟੀਮ ਵਧਾਈ ਦੀ ਹੱਕਦਾਰ ਹੈ। ਮੈਗਜ਼ੀਨ ਜਾਰੀ ਕਰਨ ਉਪਰੰਤ ਉਨ੍ਹਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਕੂਲਾਂ ਵੱਲੋਂ ਤਿਆਰ ਕੀਤੇ ਗਏ ਹੱਥ ਲਿਖਤ ਮੈਗਜ਼ੀਨਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਇਕ ਸ਼ਲਾਘਾਯੋਗ ਉਦਮ ਆਖਿਆ ਅਤੇ ਪੰਜਾਬ ਦੇ ਸਮੂਹ ਅਧਿਆਪਕ ਵਰਗ ਨੂੰ ਵਧਾਈ ਦਿੱਤੀ।
ਸਿੱਖਿਆ ਮੰਤਰੀ ਨੇ ਇਸ ਮੌਕੇ ਪ੍ਰਵੇਸ਼ ਪ੍ਰਦਰਸ਼ਨੀ ਵੀ ਦੇਖੀ ਜਿਸ ਵਿੱਚ ਹਰ ਜ਼ਿਲੇ ਦੀਆਂ ਸਰਵੋਤਮ ਪੰਜ-ਪੰਜ ਪ੍ਰਵੇਸ਼ ਮੈਗਜ਼ੀਨ ਦੀਆਂ ਕਾਪੀਆਂ ਰੱਖੀਆਂ ਗਈਆਂ ਸਨ। ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਹੋਈ। ਦੇਸ਼ ਭਗਤੀ ਦੇ ਜ਼ਜ਼ਬੇ ਵਾਲੀ ਕੋਰੀਓਗ੍ਰਾਫੀ ਅਤੇ ਭੰਗੜਾ ਦੀ ਪੇਸ਼ਕਾਰੀ ਬਹੁਤ ਸਲਾਹੀ ਗਈ। ਇਸ ਤੋਂ ਪਹਿਲਾਂ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਜੀ ਆਇਆਂ ਆਖਿਆ ਗਿਆ ਜਦੋਂ ਕਿ ਅੰਤ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਸੀ. ਰਾਉਲ ਵੱਲੋਂ ਧੰਨਵਾਦੀ ਸ਼ਬਦ ਕਹੇ ਗਏ। ਇਸ ਮੌਕੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਨਾਲ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਸੈਂਕੜੇ ਸਕੂਲੀ ਬੱਚੇ ਅਤੇ ਅਧਿਆਪਕ ਵੀ ਹਾਜ਼ਰ ਸਨ।

No votes yet

Post new Comment

  • Web page addresses and e-mail addresses turn into links automatically.
  • Allowed HTML tags: <a> <em> <strong> <cite> <code> <ul> <ol> <li> <dl> <dt> <dd>
  • Lines and paragraphs break automatically.

More information about formatting options

NewsmanMedia © 2011 | Reach us at newsmanmedia@gmail.com

Latest poll

Will Punjab Congress be able to fullfill its PrePoll Promises?

Promises made by Congress party in 2017 Punjab Assembly elections.

No votes have been recorded for this poll.