Spread Awareness and Education through News Reviews and Views
...The Worldwide Media...
Academics and Education
Economics and Political Affairs
Spread Awareness and Education through News Reviews and Views
...The Worldwide Media...
Sports and Health
Science and Entertainment
ਚੀਮਾ ਵੱਲੋਂ ਪੰਜਾਬ ਦੇ ਸਮੂਹ ਏ.ਈ.ਓਜ਼ (ਖੇਡਾਂ) ਨਾਲ ਮੀਟਿੰਗ
POSTED BY : NewsManMedia_Admin
POSTED ON : 10 Jan 2015
ਮਿਡਲ ਪੱਧਰ 'ਤੇ ਖੇਡਾਂ ਵੱਲ ਵਿਸ਼ੇਸ਼ ਤਵੱਜੋਂ ਦੇਣ 'ਤੇ ਜ਼ੋਰ

ਐਸ.ਏ.ਐਸ.ਨਗਰ 10 ਜਨਵਰੀ:

ਸੂਬੇ ਵਿੱਚ ਖੇਡਾਂ ਦਾ ਢੁੱਕਵਾਂ ਮਾਹੌਲ ਬਣਾਉਣ ਅਤੇ ਛੋਟੀ ਉਮਰ ਦੇ ਬੱਚਿਆਂ ਹੇਠਲੇ ਪੱਧਰ 'ਤੇ ਖੇਡਾਂ ਨਾਲ ਜੁੜਨ ਲਈ ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਵਿਦਿਆਰਥੀਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਹ ਗੱਲ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਸੂਬੇ ਦੇ ਸਮੂਹ ਸਹਾਇਕ ਸਿੱਖਿਆ ਅਧਿਕਾਰੀਆਂ (ਖੇਡਾਂ) ਨਾਲ ਮੀਟਿੰਗ ਕਰਦਿਆਂ ਕਹੀ।ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਅਕਾਦਮਿਕ ਸੁਧਾਰਾਂ ਦੇ ਨਾਲ ਖੇਡਾਂ ਅਤੇ ਸਹਿ ਵਿਦਿਅਕ ਗਤੀਵਿਧੀਆਂ ਦਾ ਹੇਠਲੇ ਪੱਧਰ 'ਤੇ ਜਾਇਜ਼ਾ ਲੈਣ ਲਈ ਸਿੱਖਿਆ ਮੰਤਰੀ ਵੱਲੋਂ ਵੱਖ-ਵੱਖ ਵਿੰਗਾਂ ਦੇ ਜ਼ਿਲਾ ਮੁਖੀਆਂ ਨਾਲ ਮੀਟਿੰਗਾਂ ਕਰਨ ਦੇ ਸਿਲਸਿਲੇ ਵਿੱਚ ਅੱਜ ਡਾ. ਚੀਮਾ ਨੇ ਸੂਬੇ ਦੇ ਹਰ ਜ਼ਿਲੇ ਵਿੱਚ ਸਿੱਖਿਆ ਵਿਭਾਗ ਦੀਆਂ ਖੇਡਾਂ ਦਾ ਕੰਮ ਦੇਖ ਰਹੇ ਏ.ਈ.ਓਜ਼ ਨਾਲ ਖੁੱਲ੍ਹ ਕੇ ਵਿਚਾਰਾਂ ਸਾਂਝੀਆਂ ਕੀਤੀਆਂ ਜਿਸ ਵਿੱਚ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਨੂੰ ਸਕੂਲਾਂ ਨਾਲ ਜੋੜਨ ਦਾ ਫੈਸਲਾ ਵੀ ਕੀਤਾ ਗਿਆ। ਮੀਟਿੰਗ ਵਿੱਚ ਸਾਬਕਾ ਹਾਕੀ ਓਲੰਪੀਅਨ ਅਤੇ ਵਿਧਾਇਕ ਸ. ਪਰਗਟ ਸਿੰਘ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਡਾ.ਚੀਮਾ ਨੇ ਕਿਹਾ ਕਿ ਸਿੱਖਿਆ ਵਿਭਾਗ ਖੇਡਾਂ ਨੂੰ ਵਿਸ਼ੇਸ਼ ਤਵੱਜੋਂ ਦਿੰਦਾ ਹੋਇਆ ਇਕ ਸਕੂਲੀ ਪੱਧਰ 'ਤੇ ਅਜਿਹੇ ਖਿਡਾਰੀ ਤਿਆਰੀ ਕਰੇਗਾ ਜੋ ਅੱਗੇ ਜਾ ਕੇ ਦੇਸ਼ ਦੀ ਨੁਮਾਇੰਦਗੀ ਕਰਨਗੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸੂਬੇ ਦੇ 2921 ਮਿਡਲ ਸਕੂਲਾਂ ਵਿੱਚ ਛੋਟੀ ਉਮਰ ਦੇ ਕਰੀਬ 1,46,000 ਬੱਚਿਆਂ ਨੂੰ ਖੇਡਾਂ ਨਾਲ ਜੁੜਿਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਜਨਰਲ ਫਿਟਨੈਸ ਦੀ ਟ੍ਰੇਨਿਗ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਂ ਵਿੱਚ ਇਨ੍ਹਾਂ ਬੱਚਿਆਂ ਵਿੱਚੋਂ ਹੀ ਚੁਣੇ ਬੱਚਿਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਖੇਡ ਸ਼ੁਰੂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਿੱਖਿਆ ਵਿਭਾਗ ਦਾ ਖੇਡ ਵਿੰਗ ਅਹਿਮ ਰੋਲ ਨਿਭਾ ਸਕਦਾ ਹੈ ਜਿਸ ਲਈ ਬੱਚਿਆਂ ਨੂੰ ਖੇਡਾਂ ਵਾਲੇ ਪਾਸੇ ਲਾਉਣਾ ਜ਼ਰੂਰੀ ਹੈ ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰੀ ਸਕੂਲਾਂ ਦੇ ਡੀ.ਪੀ.ਈ. ਤੇ ਪੀ.ਟੀ.ਆਈ. ਦੀ ਹੈ।
ਡਾ. ਚੀਮਾ ਨੇ ਸਾਰੇ ਏ.ਈ.ਓਜ਼ ਨੂੰ ਕਿਹਾ ਕਿ ਉਹ ਜ਼ਿਲਾ/ਤਹਿਸੀਲ ਪੱਧਰ 'ਤੇ ਖੇਡ ਸੈਂਟਰ ਚਲਾਉਣ ਲਈ ਸਾਬਕਾ ਓਲੰਪੀਅਨ ਤੇ ਕੌਮਾਂਤਰੀ ਖਿਡਾਰੀਆਂ ਨੂੰ ਆਪਣੇ ਨਾਲ ਜੋੜਨ। ਉਨ੍ਹਾਂ ਕਿਹਾ ਕਿ ਪ੍ਰਸਿੱਧ ਖਿਡਾਰੀਆਂ ਨੂੰ ਮਾਹਿਰਾਂ ਵਜੋਂ ਸਕੂਲਾਂ ਦੇ ਖੇਡ ਵਿੰਗਾਂ ਨਾਲ ਜੁੜਿਆ ਜਾਵੇ ਅਤੇ ਉਨ੍ਹਾਂ ਦੇ ਤਜ਼ਰਬੇ ਦਾ ਲਾਹਾ ਲਿਆ ਜਾਵੇ। ਡਾ. ਚੀਮਾ ਨੇ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਵੀ ਇਹ ਵੀ ਨਿਰਦੇਸ਼ ਦਿੱਤੇ ਕਿ ਤਹਿਸੀਲ ਪੱਧਰ 'ਤੇ ਫੌਜ ਅਤੇ ਪੁਲਿਸ ਵਿੱਚ ਭਰਤੀ ਦੇ ਚਾਹਵਾਨ ਵਿਦਿਆਰਥੀਆਂ ਦੇ ਬਾਰ੍ਹਵੀਂ ਜਮਾਤ ਪਾਸ ਕਰਨ ਉਪਰੰਤ ਫਿਟਨੈਸ ਟੈਸਟ ਦਾ ਪ੍ਰਬੰਧ ਕੀਤਾ ਜਾਵੇ।ਡਾ.ਚੀਮਾ ਨੇ ਕਿਹਾ ਕਿ ਸਾਰੇ ਸਰੀਰਕ ਸਿੱਖਿਆ ਦੇ ਅਧਿਆਪਕ ਸਕੂਲ ਖੋਲ੍ਹਣ ਤੋਂ 20 ਮਿੰਟ ਪਹਿਲਾਂ ਵਿਦਿਆਰਥੀਆਂ ਨੂੰ ਖੇਡ ਗਤੀਵਿਧੀਆਂ ਕਰਵਾਉਣਗੇ। ਇਸ ਦੇ ਨਾਲ ਹੀ ਜਿਨ੍ਹਾਂ ਸਕੂਲਾਂ ਵਿੱਚ ਕੋਈ ਸਰੀਰਕ ਸਿੱਖਿਆ ਅਧਿਆਪਕ ਨਹੀਂ ਹੈ, ਉਨ੍ਹਾਂ ਵਿੱਚ ਨੇੜਲੇ ਸਕੂਲ ਦਾ ਸਰੀਰਕ ਸਿੱਖਿਆ ਅਧਿਆਪਕ ਆਰਜ਼ੀ ਪ੍ਰਬੰਧ ਵਜੋਂ ਕੰਮ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਸਕੂਲਾਂ ਵਿੱਚ ਚੱਲਦੇ ਖੇਡ ਵਿੰਗਾਂ ਦੀ ਵਿਸਥਾਰਤ ਰਿਪੋਰਟ ਪੇਸ਼ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੀ ਰੀਵਿਊ ਕੀਤਾ ਜਾ ਸਕੇ। ਉਨ੍ਹਾਂ ਸਕੂਲ ਮੁਖੀਆਂ ਲਈ ਨਿਰਦੇਸ਼ ਜਾਰੀ ਕੀਤੇ ਕਿ ਉਹ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ਖੇਡ ਵਿੰਗ ਨੂੰ ਪੂਰਾ ਸਹਿਯੋਗ ਦੇਣਗੇ ਅਤੇ ਖੇਡ ਗਤੀਵਿਧੀਆਂ ਨੂੰ ਲਾਜ਼ਮੀ ਬਣਾਉਣਾ ਯਕੀਨੀ ਬਣਾਉਣਗੇ।
ਪਦਮ ਪਰਗਟ ਸਿੰਘ ਨੇ ਸਿੱਖਿਆ ਮੰਤਰੀ ਨੂੰ ਵਿਸਵਾਸ਼ ਦਿਵਾਇਆ ਕਿ ਉਹ ਸਿੱਖਿਆ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦੇਣਗੇ ਅਤੇ ਖੇਡਾਂ ਨੂੰ ਸਿੱਖਿਆ ਵਿਭਾਗ ਵਿੱਚ ਹੇਠਲੇ ਪੱਧਰ 'ਤੇ ਕਾਰਗਾਰ ਬਣਾਉਣ ਲਈ ਜ਼ਿਲਾ ਪੱਧਰ 'ਤੇ ਟੀਮਾਂ ਬਣਾ ਕੇ ਕੰਮ ਕਰਨਗੇ ਜਿਨ੍ਹਾਂ ਦੀ ਉਹ ਨਿੱਜੀ ਤੌਰ ਤੇ ਨਜ਼ਰਸਾਨੀ ਵੀ ਰੱਖਣਗੇ। ਡਾ.ਚੀਮਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਸ. ਪਰਗਟ ਸਿੰਘ ਦੇ ਤਜ਼ਰਬੇ ਦਾ ਪੂਰਾ ਲਾਹਾ ਲੈਣਾ ਚਾਹੀਦਾ ਹੈ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਸੀ.ਰਾਊਲ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪ੍ਰਦੀਪ ਅੱਗਰਵਾਲ, ਡੀ.ਪੀ.ਆਈ. (ਸੈਕੰਡਰੀ) ਸ੍ਰੀ ਬਲਬੀਰ ਸਿੰਘ ਢੋਲ, ਡੀ.ਪੀ.ਆਈ. (ਐਲੀਮੈਂਟਰੀ) ਸ੍ਰੀਮਤੀ ਦਰਸ਼ਨ ਕੌਰ, ਡਿਪਟੀ ਡਾਇਰੈਕਟਰ (ਖੇਡਾਂ) ਸ੍ਰੀ ਸਰਬਜੀਤ ਸਿੰਘ ਤੂਰ, ਵਧੀਕ ਸਟੇਟ ਪ੍ਰਾਜੈਕਟ ਡਾਇਰੈਕਟਰ ਡਾ.ਗਿੰਨੀ ਦੁੱਗਲ, ਸਟੇਟ ਆਰਗੇਨਾਈਜ਼ਰ ਸ. ਰਘਬੀਰ ਸਿੰਘ, ਡਾ.ਗਿਆਨ ਸਿੰਘ ਹਾਜ਼ਰ ਸਨ।

No votes yet

Post new Comment

  • Web page addresses and e-mail addresses turn into links automatically.
  • Allowed HTML tags: <a> <em> <strong> <cite> <code> <ul> <ol> <li> <dl> <dt> <dd>
  • Lines and paragraphs break automatically.

More information about formatting options

NewsmanMedia © 2011 | Reach us at newsmanmedia@gmail.com

Latest poll

Will Punjab Congress be able to fullfill its PrePoll Promises?

Promises made by Congress party in 2017 Punjab Assembly elections.

No votes have been recorded for this poll.